ਪਿਆਰੇ ਬਾਈ... ਮੈਂ ਜਵੀਲੋ ਦੇ ਸਫ਼ਰ ਦੀਆਂ ਗੱਲਾਂ ਤੈਨੂੰ ਦੱਸਣਾ ਚਾਹੁੰਦਾ, ਇਹ ਓਹੀ ਪਿੰਡ ਹੈ ਜਿੱਥੇ ਲਾਇਬਰਮੈਨ ਲੰਬੇ ਸਮੇਂ ਤਕ ਆਪਣੀ ਆਖਰੀ ਪ੍ਰਦਰਸ਼ਨੀ ਲਈ ਤਸਵੀਰ ਦੇ ਚਿੰਤਨ ਲਈ ਰੁਕਿਆ - ਓਹੀ ਤਸਵੀਰ ਜਿਸ ਵਿਚ ਧੋਬਣਾ ਨੇ। ਓਹ ਜਗ੍ਹਾ ਜਿੱਥੇ ਟਰਮਿਉਲ ਅਤੇ ਜੁਯਲੁਸ ਬਾਖਯੁਜ਼ੇਨ ਨੇ ਕੁਝ ਸਮਾਂ ਲੰਘਾਇਆ। ਕਲਪਨਾ ਕਰ ਕੀ ਸਵੇਰ ਦੇ ਤਿੰਨ ਵਜੇ ਮੈਂ ਇਕ ਖੁੱਲ੍ਹੀ ਗੱਡੀ ਚ ਧਰਤੀ ਦੀ ਸੈਰ ਤੇ ਸੀ (ਮੈਂ ਆਪਣੇ ਮਕਾਨ ਮਾਲਿਕ ਨਾਲ ਗਿਆ ਸੀ ਜੀਹਨੇ ਅਸੇਨ ਦੇ ਬਜ਼ਾਰ ਜਾਣਾ ਸੀ।) ਅਸੀਂ ਸੜਕ ਦੇ ਕਿਨਾਰੇ ਜਿਸਨੂੰ ਓਹ ਡਾਇਕ ਆਖਦੇ ਨੇ ਤੇ ਚਲ ਰਹੇ ਸੀ; ਇਥੇ ਮਿੱਟੀ ਨਹੀਂ ਚਿੱਕੜ ਦਾ ਢੇਰ ਸੀ ਪਰ ਬਜ਼ਰੀ ਤੋਂ ਬਿਹਤਰ ਸੀ... ਸਵੇਰੇ ਜਦੋਂ ਦਿਨ ਉੱਗਣ ਲਗਿਆ, ਇਧਰ ਓਧਰ ਧਰਤੀ ਤੇ ਖਿਲਰੀਆਂ ਝੋਪੜੀਆਂ ਵਿਚੋਂ ਮੁਰਗਿਆਂ ਨੇ ਬੋਲਣਾ ਸ਼ੁਰੂ ਕਰ ਦਿੱਤਾ। ਓਹ ਸਾਰੀਆਂ ਝੋਪੜੀਆਂ ਜਿੰਨ੍ਹਾਂ ਕੋਲ ਦੀ ਐਸੀ ਲੰਘੇ ਪਾਪੂਲਰ ਦੇ ਮਟਮੈਲੇ ਰੁੱਖਾ ਨਾਲ ਘਿਰੀਆਂ ਸਨ, ਜਿਨ੍ਹਾਂ ਦੇ ਪੀਲੇ ਪੱਤਿਆਂ ਝੜਨ ਦੀ ਵੀ ਆਵਾਜ਼ ਆਉਂਦੀ। ਛੋਟੇ ਜਿਹੇ ਕਬਰਿਸਤਾਨ ਵਿਚ ਇਕ ਪੁਰਾਣਾ ਟੁੱਟਿਆ ਹੋਇਆ ਥੰਮ ਸੀ ਜਿਸਦੇ ਆਲੇ ਦੁਆਲੇ ਅਤੇ ਵਿਚਕਾਰ ਝਾੜੀਆਂ ਸਨ। ਧਰਤੀ ਦਾ ਸਾਦਾ ਦ੍ਰਿਸ਼; ਮੱਕੀ ਦੇ ਖੇਤ, ਇਹ ਸਭ ਹੂਬਹੂ ਓਵੇਂ ਜਿਹਾ ਹੀ ਸੀ ਜਿਵੇਂ ਦਾ ਸੋਹਣਾ ਕੋਰੋ ਨੇ ਬਣਾਇਆ ਸੀ। ਬਿਲਕੁਲ ਉਵੇਂ ਜਿਹਾ ਅਨੰਤ, ਰਹੱਸਮਈ, ਅਤੇ ਸ਼ਾਂਤ ਜਿਵੇਂ ਉਸਨੇ ਰੰਗਿਆ। ਜਦੋਂ ਅਸੀ ਜ...
Comments
Post a Comment